Breaking News :

nothing found

ਬੀਬੀ ਜਗੀਰ ਕੌਰ ਨੇ ਦਰਬਾਰ ਸਾਹਿਬ ਦੇ ਗਲਿਆਰੇ ਦਾ ਕੰਮ ਸ਼੍ਰੋਮਣੀ ਕਮੇਟੀ ਨੂੰ ਸੌਂਪਣ ਦੀ ਕੀਤੀ ਮੰਗ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਲਈ ਖੁਦਾਈ ਸਮੇਂ ਨਿਕਲੀ ਇਮਾਰਤ ਬਾਰੇ ਪੁਰਾਤਤਵ ਵਿਭਾਗ ਵੱਲੋਂ ਆਪਣੀ ਰਿਪੋਰਟ ਦੇ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਇਸ ਬਾਰੇ ਹੋਰ ਜਾਣਕਾਰੀ ਲਈ ਕਿਹਾ ਹੈ।

ਇਸ ਦੇ ਨਾਲ ਹੀ ਇਮਾਰਤ ਦੀ ਬਾਰੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਕਾਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੁਰਾਤਤਵ ਵਿਭਾਗ ਦੇ ਮਾਹਿਰਾਂ ਨੇ ਇਮਾਰਤ ਦੇ ਇਤਿਹਾਸਕ ਨਾ ਹੋ ਕੇ ਵਿਰਾਸਤੀ ਹੋਣ ਦਾ ਜ਼ਿਕਰ ਕੀਤਾ ਹੈ, ਪਰ ਫਿਰ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਟੂਰਿਜ਼ਮ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ, ਤਾਂ ਜੋ ਇਸ ਦੀ ਸਾਂਭ-ਸੰਭਾਲ ਬਾਰੇ ਸਹੀ ਕਦਮ ਉਠਾਇਆ ਜਾ ਸਕੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਗਲਿਆਰਾ ਯੋਜਨਾ ਸਮੇਂ ਬਹੁਤ ਸਾਰੀਆਂ ਅਜਿਹੀਆਂ ਹੀ ਇਮਾਰਤਾਂ ਹੇਠਾਂ ਦੱਬ ਦਿੱਤੀਆਂ ਗਈਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਗਲਿਆਰੇ ਦੀ ਮੌਜੂਦਾ ਸਥਿਤੀ ਵੀ ਬਹੁਤੀ ਚੰਗੀ ਨਹੀਂ ਹੈ ਅਤੇ ਸਾਂਭ-ਸੰਭਾਲ ਦੀ ਅਣਦੇਖੀ ਕਾਰਨ ਇਥੇ ਵੱਡੀ ਪੱਧਰ ’ਤੇ ਗੰਦਗੀ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗਲਿਆਰੇ ਦੀ ਦੇਖ ਭਾਲ ਕਰਨ ਲਈ ਤਿਆਰ ਹੈ ਅਤੇ ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਨਵੀਆਂ ਸਰਾਵਾਂ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਰ ਕੁਝ ਲੋਕ ਜਾਣਬੁਝ ਕੇ ਅੜਿੱਕਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਨਵ-ਨਿਰਮਾਣ ਲਈ ਯੋਜਨਾ ਤਿਆਰ ਕੀਤੀ ਗਈ ਹੈ, ਕਿਉਂਕਿ ਇਥੇ 232 ਕਮਰੇ ਅਤੇ 18 ਹਾਲ ਹੋਣ ਦੇ ਬਾਵਜੂਦ ਵੀ ਸੰਗਤਾਂ ਇਥੇ ਰਹਿਣ ਨੂੰ ਤਿਆਰ ਨਹੀਂ।

ਮੌਜੂਦਾ ਸਮੇਂ ਇਸ ਸਰਾਂ ਦੇ 125 ਕਮਰੇ ਅਤੇ 3 ਹਾਲ ਹੀ ਵਰਤੋਂ ਵਿਚ ਆ ਰਹੇ ਹਨ ਅਤੇ ਬਾਕੀਆਂ ਦੀ ਹਾਲਤ ਰਹਿਣਯੋਗ ਨਹੀਂ ਹੈ। ਇਥੇ ਸ਼੍ਰੋਮਣੀ ਕਮੇਟੀ ਵੱਲੋਂ 800 ਕਮਰੇ ਤਿਆਰ ਕਰਨ ਦੀ ਯੋਜਨਾ ਹੈ। ਇਸ ਦੀ ਬਾਹਰੀ ਦਿੱਖ ਨੂੰ ਹੂਬਹੂ ਰੱਖਦਿਆਂ ਨੂੰ ਨਿਰਮਾਣ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਦੇ 1984 ਨਾਲ ਸਬੰਧਤ ਹੋਣ ਦਾ ਜ਼ਿਕਰ ਕਰਕੇ ਨਵ-ਨਿਰਮਾਣ ਨੂੰ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ, ਪਰ 1984 ਦੇ ਘੱਲੂਘਾਰੇ ਨਾਲ ਤਾਂ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਆਲੇ-ਦੁਆਲੇ ਨਾਲ ਹੀ ਸਬੰਧ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਦੀ ਮੌਲਿਕਤਾ ਨੂੰ ਖ਼ਤਮ ਕੀਤੇ ਬਗੈਰ ਹੀ ਸੇਵਾ ਕਰਵਾਈ ਜਾਣੀ ਹੈ, ਜਿਸ ਵਿਚ ਕਿਸੇ ਨੂੰ ਵੀ ਸੰਗਤ ਅੰਦਰ ਦੁਬਿਧਾ ਨਹੀਂ ਪੈਦਾ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਬਾਗ ਵਾਲੀ ਜਗ੍ਹਾ ’ਤੇ ਵੀ 1000 ਕਮਰਿਆਂ ਲਈ 4 ਬਲਾਕ ਤਿਆਰ ਕਰਨ ਦੀ ਯੋਜਨਾ ਹੈ, ਤਾਂ ਜੋ ਸੰਗਤ ਨੂੰ ਰਿਹਾਇਸ਼ ਦੀ ਮੁਸ਼ਕਲ ਨਾ ਆਵੇ।

Read Previous

Micromax IN 2b launched in India at a starting price of Rs 7,999; AirFunk 1, AirFunk 1 Pro TWS earbuds at Rs 1,299, Rs 2,499 respectively

Read Next

Delta variant spreads as easily as chickenpox, causes more severe illness: Report

Leave a Reply

Your email address will not be published.