Breaking News :

nothing found

ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵੱਲੋਂ ਬੰਦੀ ਛੋੜ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

image

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 2 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):– ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵੱਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਮੌਕੇ ਬੜੇ ਹੀ ਉਤਸ਼ਾਹ ਨਾਲ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ ਅਤੇ ਰੰਗਾਰੰਗ ਗਰੁੱਪ ਰਾਹੀਂ ਦੋਵਾਂ ਤਿਉਹਾਰਾਂ ਦੀ ਮਹੱਤਤਾ ਨੂੰ ਦਰਸਾਇਆ ਅਤੇ ਆਲੇ-ਦੁਆਲੇ ਦੇ ਮਾਹੌਲ ਨੂੰ ਸੁਹਾਵਣਾ ਬਣਾਇਆ। 
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ, 52 ਬੰਦੀ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਬਾਹਰ ਕੱਢ ਕੇ ਲੈ ਗਏ ਸਨ । ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ ਐਚ.ਓ.ਐਸ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਦੀਵੇ ਜਗਾ ਕੇ ਪ੍ਰੋਗਰਾਮ ਦੀ ਸਮਾਪਤੀ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਦਸਿਆ ਕਿ ਇੰਡੀਅਨ ਬ੍ਰੇਵ ਹਾਰਟਸ (ਐਨ.ਜੀ.ਓ.) ਨੇ ਭਾਰਤ ਮੰਡਪਮ, ਕਨਵੈਨਸ਼ਨ ਸੈਂਟਰ, ਪ੍ਰਗਤੀ ਮੈਦਾਨ ਵਿਖੇ ਬੀਤੀ 28 ਸਤੰਬਰ ਨੂੰ 10ਵਾਂ ਰਾਸ਼ਟਰੀ ਗੌਰਵ ਅਵਾਰਡ ਆਪਣੇ ਰਾਸ਼ਟਰੀ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ । ਇਸ ਸੱਭਿਆਚਾਰਕ ਸ਼ੋਅ ਵਿੱਚ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਦੀ ਭੰਗੜਾ ਟੀਮ ਦੇ ਵਿਦਿਆਰਥੀਆਂ ਨੇ ਆਪਣੇ ਭੰਗੜੇ ਦੀ ਪੇਸ਼ਕਾਰੀ ਨਾਲ ਸਰੋਤਿਆਂ ਦਾ ਮਨ ਮੋਹ ਲਿਆ ਅਤੇ ਉਸ ਸੱਭਿਆਚਾਰਕ ਸਮਾਗਮ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਹੈਂਡਬਾਲ ਪ੍ਰਤੀਯੋਗਿਤਾ ਵਿਚ ਵੀਂ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਸੀ ।

Pushpinder Singh

Read Previous

ਸ਼੍ਰੋਮਣੀ ਕਮੇਟੀ ਉੱਪਰ ਬਾਦਲ ਦਲ ਦੀ ਜਿੱਤ ਤੇ ਅਕਾਲੀ ਦਲ ਲਈ ਚਿੰਤਨ ਦਾ ਵੇਲਾ

Read Next

Yogi Adityanath Latest News: Death Threat Issued to Uttar Pradesh CM in ‘Baba Siddique Style’

Leave a Reply

Your email address will not be published.